Ardaas
ਅਰਦਾਸ
Seção 1
ੴ ਵਾਹਿਗੁਰੂ ਜੀ ਕੀ ਫ਼ਤਹ ॥
ਸ੍ਰੀ ਭਗਉਤੀ ਜੀ ਸਹਾਇ ॥
ਵਾਰ ਸ੍ਰੀ ਭਗਉਤੀ ਜੀ ਕੀ ॥
ਪਾਤਿਸਾਹੀ ੧੦ ॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥੧॥
Seção 2
ਦਸਵਾਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ; ਸਭ ਥਾਈਂ ਹੋਇ ਸਹਾਇ ।
ਦਸਾਂ ਪਾਤਿਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ।
ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ, ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਤ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖ਼ਾਲਸਾ ਜੀ; ਬੋਲੋ ਜੀ ਵਾਹਿਗੁਰੂ ।
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ਤੇ ਚੜੇ, ਆਰਿਆਂ ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖ਼ਾਲਸਾ ਜੀ; ਬੋਲੋ ਜੀ ਵਾਹਿਗੁਰੂ ।
ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ।
ਪ੍ਰਿਥਮੇ ਸਰਬੱਤ ਖ਼ਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖ਼ਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿੱਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ ।
ਜਹਾਂ ਜਹਾਂ ਖ਼ਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆਂ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖ਼ਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ ।
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ, ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਂਕੀਆ, ਝੰਡੇ, ਬੁੰਗੇ ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ ।
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਦਾ ਰਾਖਾ ਆਪਿ ਵਾਹਿਗੁਰੂ ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ।
ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ ।
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ ।
ਆਪ ਦੇ ਹਜ਼ੂਰ ... ਦੀ ਅਰਦਾਸ ਹੈ ਜੀ ।
ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ ।
ਸਰਬੱਤ ਦੇ ਕਾਰਜ ਰਾਸ ਕਰਨੇ ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ ।
ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ।
Textos gurbani de domínio público segundo Shabad OS (código MIT). Citar Shabad OS. Apenas gurmukhi.