Aarti (Longer)
ਵੱਡੀ ਆਰਤੀ
Section 1
ਧਨਾਸਰੀ ਮਹਲਾ ੧ ਆਰਤੀ ॥
ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ. ਰਵਿ ਚੰਦੁ ਦੀਪਕ ਬਨੇ; ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ. ਪਵਣੁ ਚਵਰੋ ਕਰੇ; ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ; ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ. ਨਨ ਨੈਨ ਹੈ ਤੋਹਿ ਕਉ; ਸਹਸ ਮੂਰਤਿ. ਨਨਾ ਏਕ ਤੋਹੀ ॥
ਸਹਸ ਪਦ ਬਿਮਲ. ਨਨ ਏਕ ਪਦ; ਗੰਧ ਬਿਨੁ. ਸਹਸ ਤਵ ਗੰਧ; ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ; ਜੋਤਿ ਹੈ ਸੋਇ ॥
ਤਿਸ ਕੈ ਚਾਨਣਿ; ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ; ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ; ਸੁ ਆਰਤੀ ਹੋਇ ॥੩॥
ਹਰਿ ਚਰਣ ਕਮਲ ਮਕਰੰਦ. ਲੋਭਿਤ ਮਨੋ; ਅਨਦਿਨੋ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ. ਨਾਨਕ ਸਾਰਿੰਗ ਕਉ; ਹੋਇ ਜਾ ਤੇ. ਤੇਰੈ ਨਾਮਿ ਵਾਸਾ ॥੪॥੧॥੭॥੯॥
Section 2
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ; ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ. ਨਾਮੁ ਤੇਰੋ ਉਰਸਾ; ਨਾਮੁ ਤੇਰਾ ਕੇਸਰੋ. ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ. ਨਾਮੁ ਤੇਰੋ ਚੰਦਨੋ; ਘਸਿ ਜਪੇ. ਨਾਮੁ ਲੇ, ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ. ਨਾਮੁ ਤੇਰੋ ਬਾਤੀ; ਨਾਮੁ ਤੇਰੋ ਤੇਲੁ. ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ; ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ. ਨਾਮੁ ਫੂਲ ਮਾਲਾ; ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ. ਤੁਝਹਿ ਕਿਆ ਅਰਪਉ; ਨਾਮੁ ਤੇਰਾ. ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ; ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ. ਨਾਮੁ ਤੇਰੋ ਆਰਤੀ; ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
Section 3
ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ. ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ; ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ; ਨਿਰਮਲ ਬਾਤੀ ॥
ਤੁਹਂੀ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ; ਭੈ ਤਾਰਿ ਗੋਬਿੰਦੇ ॥
ਸੈਨੁ ਭਣੈ; ਭਜੁ ਪਰਮਾਨੰਦੇ ॥੪॥੨॥
Section 4
ਪ੍ਰਭਾਤੀ ॥
ਸੁੰਨ ਸੰਧਿਆ ਤੇਰੀ. ਦੇਵ ਦੇਵਾਕਰ; ਅਧਪਤਿ ਆਦਿ ਸਮਾਈ ॥
ਸਿਧ ਸਮਾਧਿ ਅੰਤੁ. ਨਹੀ ਪਾਇਆ; ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ, ਹੋ ਪੁਰਖ ਨਿਰੰਜਨ; ਸਤਿਗੁਰ ਪੂਜਹੁ ਭਾਈ ॥
ਠਾਢਾ ਬ੍ਰਹਮਾ. ਨਿਗਮ ਬੀਚਾਰੈ; ਅਲਖੁ. ਨ ਲਖਿਆ ਜਾਈ ॥੧॥ ਰਹਾਉ ॥
ਤਤੁ ਤੇਲੁ, ਨਾਮੁ ਕੀਆ ਬਾਤੀ; ਦੀਪਕੁ ਦੇਹ, ਉਜੵਾਰਾ ॥
ਜੋਤਿ ਲਾਇ ਜਗਦੀਸ ਜਗਾਇਆ; ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ; ਸੰਗੇ ਸਾਰਿੰਗਪਾਨੀ ॥
ਕਬੀਰ ਦਾਸ. ਤੇਰੀ ਆਰਤੀ ਕੀਨੀ; ਨਿਰੰਕਾਰ ਨਿਰਬਾਨੀ ॥੩॥੫॥
Section 5
ਧੰਨਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ; ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ; ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥
ਪਨੑੀਆ ਛਾਦਨੁ ਨੀਕਾ ॥
ਅਨਾਜੁ ਮਗਉ; ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
Section 6
ਦੋਹਰਾ ॥
ਲੋਪ ਚੰਡਕਾ ਹੋਇ ਗਈ; ਸੁਰਪਤਿ ਕੌ ਦੇ ਰਾਜ ॥
ਦਾਨਵ ਮਾਰਿ ਅਭੇਖ ਕਰਿ; ਕੀਨੇ ਸੰਤਨ ਕਾਜ ॥੫੩॥
ਸ੍ਵੈਯਾ ॥
ਯਾ ਤੇ ਪ੍ਰਸੰਨ ਭਏ ਹੈ ਮਹਾਂ ਮੁਨਿ; ਦੇਵਨ ਕੇ ਤਪ ਮੈ ਸੁਖ ਪਾਵੈਂ ॥
ਜਗ︀ਯ ਕਰੈ ਇਕ ਬੇਦ ਰਰੈ ਭਵ ਤਾਪ ਹਰੈ ਮਿਲਿ ਧਿਆਨਹਿ ਲਾਵੈਂ ॥
ਝਾਲਰ ਤਾਲ ਮ੍ਰਿਦੰਗ ਉਪੰਗ; ਰਬਾਬ ਲੀਏ, ਸੁਰ ਸਾਜ ਮਿਲਾਵੈਂ ॥
ਕਿੰਨਰ ਗੰਧ੍ਰਬ ਗਾਨ ਕਰੈ ਗਨਿ; ਜਛ ਅਪਛਰ ਨਿਰਤ ਦਿਖਾਵੈਂ ॥੫੪॥
ਸੰਖਨ ਕੀ ਧੁਨ ਘੰਟਨ ਕੀ ਕਰਿ; ਫੂਲਨ ਕੀ ਬਰਖਾ ਬਰਖਾਵੈਂ ॥
ਆਰਤੀ ਕੋਟਿ ਕਰੈ ਸੁਰ ਸੁੰਦਰ; ਪੇਖ ਪੁਰੰਦਰ ਕੇ ਬਲਿ ਜਾਵੈਂ ॥
ਦਾਨਤਿ ਦਛਨ ਦੈ ਕੈ ਪ੍ਰਦਛਨ; ਭਾਲ ਮੈ ਕੁੰਕਮ ਅਛਤ ਲਾਵੈਂ ॥
ਹੋਤ ਕੁਲਾਹਲ ਦੇਵ ਪੁਰੀ; ਮਿਲਿ ਦੇਵਨ ਕੇ ਕੁਲਿ ਮੰਗਲ ਗਾਵੈਂ ॥੫੫॥
Section 7
ਸਵੈਯਾ ॥
ਹੇ ਰਵਿ, ਹੇ ਸਸਿ, ਹੇ ਕਰੁਨਾਨਿਧਿ, ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਗਤ ਹਉ ਤੁਮ ਤੇ ਕਛੁ; ਚਾਹਤ ਹਉ ਚਿਤ ਮੈ, ਸੋਈ ਕੀਜੈ ॥
ਸਸਤ੍ਰਨ ਸੋ ਅਤਿ ਹੀ ਰਨ ਭੀਤਰ; ਜੂਝਿ ਮਰੋ ਕਹਿ ਸਾਚ ਪਤੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ︀ਯਾਮ ਇਹੈ ਵਰੁ ਦੀਜੈ ॥੧੯੦੦॥
Section 8
ਸ੍ਵੈਯਾ ॥
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨ︀ਯੋ ॥
ਰਾਮ ਰਹੀਮ ਪੁਰਾਨ ਕੁਰਾਨ; ਅਨੇਕ ਕਹੈਂ, ਮਤ ਏਕ ਨ ਮਾਨ︀ਯੋ ॥
ਸਿੰਮ੍ਰਿਤ ਸਾਸਤ੍ਰ ਬੇਦ ਸਭੈ; ਬਹੁ ਭੇਦ ਕਹੈਂ, ਹਮ ਏਕ ਨ ਜਾਨ︀ਯੋ ॥
ਸ੍ਰੀ ਅਸਿਪਾਨ, ਕ੍ਰਿਪਾ ਤੁਮਰੀ ਕਰਿ; ਮੈ ਨ ਕਹ︀ਯੋ, ਸਭ ਤੋਹਿ ਬਖਾਨ︀ਯੋ ॥੮੬੩॥
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ; ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸ; ਗੋਬਿੰਦ ਦਾਸ ਤੁਹਾਰ ॥੮੬੪॥
Section 9
ਸਲੋਕੁ ॥
ਫਿਰਤ ਫਿਰਤ ਪ੍ਰਭ ਆਇਆ; ਪਰਿਆ ਤਉ ਸਰਨਾਇ ॥
ਨਾਨਕ. ਕੀ ਪ੍ਰਭ ਬੇਨਤੀ; ਅਪਨੀ ਭਗਤੀ ਲਾਇ ॥੧॥
Section 10
ਚਾਰੇ ਕੁੰਡਾ ਭਾਲਿ ਕੈ; ਆਇ ਪਇਆ ਸਰਣਾਇ ॥
ਨਾਨਕ. ਸਚੈ ਪਾਤਿਸਾਹਿ; ਡੁਬਦਾ ਲਇਆ ਕਢਾਇ ॥੪॥੩॥੭੩॥
Section 11
ਦੋਹਰਾ ॥
ਤਿਨ ਬੇਦੀਅਨ ਕੀ ਕੁਲ ਬਿਖੈ ਪ੍ਰਗਟੇ ਨਾਨਕ ਰਾਇ ॥
ਸਭ ਸਿੱਖਨ ਕੋ ਸੁਖ ਦਏ ਜਹ ਤਹ ਭਏ ਸਹਾਇ ॥੪॥
Section 12
ਡਿਠੇ ਸਭੇ ਥਾਵ; ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ; ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ; ਅਨੂਪ ਰਾਮਦਾਸ ਪੁਰ ॥
ਹਰਿਹਾਂ. ਨਾਨਕ ਕਸਮਲ ਜਾਹਿ; ਨਾਇਐ ਰਾਮਦਾਸ ਸਰ ॥੧੦॥
Section 13
ਨੈਣ. ਨ ਦੇਖਹਿ ਸਾਧ; ਸਿ ਨੈਣ ਬਿਹਾਲਿਆ ॥
ਕਰਨ. ਨ ਸੁਨਹੀ ਨਾਦੁ; ਕਰਨ ਮੁੰਦਿ ਘਾਲਿਆ ॥
ਰਸਨਾ ਜਪੈ. ਨ ਨਾਮੁ; ਤਿਲੁ ਤਿਲੁ ਕਰਿ ਕਟੀਐ ॥
ਹਰਿਹਾਂ. ਜਬ ਬਿਸਰੈ ਗੋਬਿਦ ਰਾਇ; ਦਿਨੋ ਦਿਨੁ ਘਟੀਐ ॥੧੪॥
Section 14
ਸਲੋਕ ਮਃ ੫ ॥
ਜਾਚਕੁ ਮੰਗੈ ਦਾਨੁ; ਦੇਹਿ ਪਿਆਰਿਆ ॥
ਦੇਵਣਹਾਰੁ ਦਾਤਾਰੁ; ਮੈ ਨਿਤ ਚਿਤਾਰਿਆ ॥
ਨਿਖੁਟਿ. ਨ ਜਾਈ ਮੂਲਿ; ਅਤੁਲ ਭੰਡਾਰਿਆ ॥
ਨਾਨਕ. ਸਬਦੁ ਅਪਾਰੁ; ਤਿਨਿ ਸਭੁ ਕਿਛੁ ਸਾਰਿਆ ॥੧॥
Section 15
ਪਉੜੀ ॥
ਕੀਤਾ ਲੋੜੀਐ ਕੰਮੁ; ਸੁ ਹਰਿ ਪਹਿ ਆਖੀਐ ॥
ਕਾਰਜੁ ਦੇਇ ਸਵਾਰਿ; ਸਤਿਗੁਰ ਸਚੁ ਸਾਖੀਐ ॥
ਸੰਤਾ ਸੰਗਿ ਨਿਧਾਨੁ; ਅੰਮ੍ਰਿਤੁ ਚਾਖੀਐ ॥
ਭੈ ਭੰਜਨ ਮਿਹਰਵਾਨ; ਦਾਸ ਕੀ ਰਾਖੀਐ ॥
ਨਾਨਕ. ਹਰਿ ਗੁਣ ਗਾਇ; ਅਲਖੁ ਪ੍ਰਭੁ ਲਾਖੀਐ ॥੨੦॥
Section 16
ਪਉੜੀ ॥
ਸਤਿਗੁਰੁ ਹੋਇ ਦਇਆਲੁ; ਤ ਸਰਧਾ ਪੂਰੀਐ ॥
ਸਤਿਗੁਰੁ ਹੋਇ ਦਇਆਲੁ; ਨ ਕਬਹੂੰ ਝੂਰੀਐ ॥
ਸਤਿਗੁਰੁ ਹੋਇ ਦਇਆਲੁ; ਤਾ ਦੁਖੁ. ਨ ਜਾਣੀਐ ॥
ਸਤਿਗੁਰੁ ਹੋਇ ਦਇਆਲੁ; ਤਾ ਹਰਿ ਰੰਗੁ ਮਾਣੀਐ ॥
ਸਤਿਗੁਰੁ ਹੋਇ ਦਇਆਲੁ; ਤਾ ਜਮ ਕਾ ਡਰੁ ਕੇਹਾ ॥
ਸਤਿਗੁਰੁ ਹੋਇ ਦਇਆਲੁ; ਤਾ ਸਦ ਹੀ ਸੁਖੁ ਦੇਹਾ ॥
ਸਤਿਗੁਰੁ ਹੋਇ ਦਇਆਲੁ; ਤਾ ਨਵ ਨਿਧਿ ਪਾਈਐ ॥
ਸਤਿਗੁਰੁ ਹੋਇ ਦਇਆਲੁ; ਤ ਸਚਿ ਸਮਾਈਐ ॥੨੫॥
Gurbani texts are public domain per Shabad OS (MIT code). Cite Shabad OS. Gurmukhi only.